news-live-updates-get-punjabi-cinema-gossips-films-celebrities-pollywood-social-media-latest-news-30-october-2023 | Entertainment News LIVE: ਸਰਗੁਣ ਮਹਿਤਾ ਨੂੰ ਮੈਥਿਊ ਪੇਰੀ ਦੇ ਦੇਹਾਂਤ ਦਾ ਲੱਗਾ ਸਦਮਾ, ਸੋਸ਼ਲ ਮੀਡੀਆ ‘ਤੇ ਪਾਈ ਭਾਵੁਕ ਪੋਸਟ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

ਪਿਛੋਕੜ

Entertainment News Today Latest Updates 30 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:   

ਸਊਦੀ ਅਰਬ ‘ਚ ਰੋਨਾਲਡੋ ਨਾਲ ਨਜ਼ਰ ਆਏ ਸਲਮਾਨ ਖਾਨ, ਵੀਡੀਓ ਅੱਗ ਵਾਂਗ ਵਾਇਰਲ, ਫੈਨਜ਼ ਬੋਲੇ- ‘ਇੱਕ ਫਰੇਮ ‘ਚ 2 GOAT’

Salman Khan Cristiano Ronaldo Video: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ, ਜੋ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ ‘ਚ ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਸਲਮਾਨ ਖਾਨ ਨਾਲ ਨਜ਼ਰ ਆ ਰਹੇ ਹਨ।

ਸਾਊਦੀ ਅਰਬ ‘ਚ ਰੋਨਾਲਡੋ ਨਾਲ ਨਜ਼ਰ ਆਏ ਸਲਮਾਨ ਖਾਨ
ਦਰਅਸਲ, ਹਾਲ ਹੀ ਵਿੱਚ ਸਾਊਦੀ ਅਰਬ ਵਿੱਚ ਟਾਇਸਨ ਫਿਊਰੀ ਅਤੇ ਫ੍ਰਾਂਸਿਸ ਨਗਨੌ ਦੇ ਵਿੱਚ ਐਮਐਮਏ ਮੈਚ ਹੋਇਆ ਸੀ, ਜਿਸ ਵਿੱਚ ਕਈ ਮਸ਼ਹੂਰ ਹਸਤੀਆਂ ਨੂੰ ਸਪਾਟ ਕੀਤਾ ਗਿਆ ਸੀ। ਇਸ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਕ੍ਰਿਸਟੀਆਨੋ ਰੋਨਾਲਡੋ ਅਤੇ ਉਨ੍ਹਾਂ ਦੀ ਪ੍ਰੇਮਿਕਾ ਜਾਰਜੀਨਾ ਰੋਡਰਿਗਜ਼ ਸਲਮਾਨ ਖਾਨ ਦੇ ਨਾਲ ਬੈਠੇ ਨਜ਼ਰ ਆ ਰਹੇ ਹਨ।

ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਮਚਾਈ ਹਲਚਲ
ਇਹ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਹਲਚਲ ਮਚ ਗਈ। ਸਲਮਾਨ ਅਤੇ ਰੋਨਾਲਡੋ ਨੂੰ ਇੱਕੋ ਫਰੇਮ ਵਿੱਚ ਦੇਖ ਕੇ ਪ੍ਰਸ਼ੰਸਕ ਖੁਸ਼ੀ ਨਾਲ ਝੂਮ ਰਹੇ ਹਨ। ਫੈਨਜ਼ ਦੋਵੇਂ ਦਿੱਗਜ ਸੈਲੇਬਸ ਨੂੰ ਦੇਖ ਕੇ ਕਾਫੀ ਖੁਸ਼ ਲੱਗ ਰਹੇ ਹਨ। ਵੀਡੀਓ ‘ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ।

ਲੋਕਾਂ ਨੇ ਕਿਹਾ- ‘ਇੱਕ ਫਰੇਮ ‘ਚ 2 GOAT’
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਇੱਕ ਪ੍ਰਸ਼ੰਸਕ ਨੇ ਲਿਖਿਆ, ‘ਜੇਕਰ ਤੁਸੀਂ ਮੈਨੂੰ ਪੁੱਛੋ ਤਾਂ ਇਹ ਇਸ ਸਾਲ ਦੀ ਬੈਸਟ ਤਸਵੀਰ ਹੈ। ਸਲਮਾਨ ਖਾਨ × ਕ੍ਰਿਸਟੀਆਨੋ ਰੋਨਾਲਡੋ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ, “ਇੱਕ ਫਰੇਮ ਵਿੱਚ ਦੋ GOAT… ਸਲਮਾਨ ਖਾਨ ਅਤੇ ਕ੍ਰਿਸਟੀਆਨੋ ਰੋਨਾਲਡੋ।”

ਸਲਮਾਨ ਖਾਨ ਦੀ ਆਉਣ ਵਾਲੀ ਫਿਲਮ
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ ਟਾਈਗਰ 3 ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਹਾਲ ਹੀ ‘ਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਟਾਈਗਰ ਅਤੇ ਜ਼ੋਇਆ ਦੀ ਜੋੜੀ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਇਹ ਫਿਲਮ ਇਸ ਸਾਲ ਦੀਵਾਲੀ ਦੇ ਖਾਸ ਮੌਕੇ ‘ਤੇ ਰਿਲੀਜ਼ ਹੋਵੇਗੀ। 

Source link

credite